ਪੜਚੋਲ ਕਰੋ

02 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸਲੋਕ ਮਃ 3 ॥

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨ ਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥1॥ ਮਃ 3 ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥2॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉੁ ਅੰਦੇਸਾ ਕਿਸੈ ਗਲੈ ਦਾ ਲੋੜੀਐੈ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐੈ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏੇ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥4॥

02 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ :

ਸਲੋਕ ਮਃ 3 ॥ ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।1। ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ । ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ । ਮੂਰਖ ਦੇ ਹਿਰਦੇ ਵਿਚ ਕਾਮ, ਕੋ੍ਰਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ । ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੁੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ । (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।2। ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ । ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ । ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ । ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ । (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।4।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget