ਪੜਚੋਲ ਕਰੋ

05 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 5 ॥

ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉੁ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥1॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉੁਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥2॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉੁਣੁ ਪੜਦਾ ਤੇਰਾ ਢਾਕੈ ॥3॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥4॥15॥26॥

05 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਸੋਰਠਿ ਮਹਲਾ 5 ॥ ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉੁਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।1। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉੁਹੀ ਉੁਹੀ ਜਾਣ ਲੈਂਦਾ ਹੈ, (ਉੁਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉੁਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।2। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।3। ਹੇ ਨਾਨਕ! (ਆਖ) ਦੀਨਾਂ ਉੁਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।4।15।26।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget