ਪੜਚੋਲ ਕਰੋ

07 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੂਹੀ ਮਹਲਾ 1 ਘਰੁ 6

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥1॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥2॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥3॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍ ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ੍ ॥4॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥5॥ ਚਾਕਰੀਆ ਚ ੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ॥6॥1॥3॥

07 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਸੂਹੀ ਮਹਲਾ 1 ਘਰੁ 6

 ੴ ਸਤਿਗੁਰ ਪ੍ਰਸਾਦਿ ॥ ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।1।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏੇ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।6।1।3।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget