ਪੜਚੋਲ ਕਰੋ

09 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ॥ ਰਹਾਉ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ॥੪॥੧੨॥੬੨॥

09 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ। ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ PM ਮੋਦੀ ਦੀ ਚਿੰਤਨ ਬੈਠਕ 'ਚ ਹੋਵੇਗਾ ਕੈਬਨਿਟ ਫੇਰਬਦਲ? ਜਾਣੋ ਮੀਟਿੰਗ 'ਚ ਕਿਹੜੇ-ਕਿਹੜੇ ਮੁੱਦੇ 'ਤੇ ਹੋ ਸਕਦੀ ਗੱਲ
ਅੱਜ PM ਮੋਦੀ ਦੀ ਚਿੰਤਨ ਬੈਠਕ 'ਚ ਹੋਵੇਗਾ ਕੈਬਨਿਟ ਫੇਰਬਦਲ? ਜਾਣੋ ਮੀਟਿੰਗ 'ਚ ਕਿਹੜੇ-ਕਿਹੜੇ ਮੁੱਦੇ 'ਤੇ ਹੋ ਸਕਦੀ ਗੱਲ
ਕੌਣ ਹਨ ਨਿਰੰਜਨ ਸਿੰਘ, ਜਿਹੜੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਚ ਹੋਣਗੇ ਸ਼ਾਮਲ, ED 'ਚ ਰਹਿੰਦਿਆਂ 6 ਹਜ਼ਾਰ ਕਰੋੜ ਦੇ ਡਰੱਗ ਕੇਸ ਦੀ ਜਾਂਚ
ਕੌਣ ਹਨ ਨਿਰੰਜਨ ਸਿੰਘ, ਜਿਹੜੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਚ ਹੋਣਗੇ ਸ਼ਾਮਲ, ED 'ਚ ਰਹਿੰਦਿਆਂ 6 ਹਜ਼ਾਰ ਕਰੋੜ ਦੇ ਡਰੱਗ ਕੇਸ ਦੀ ਜਾਂਚ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ‘ਵਾਰਿਸ ਪੰਜਾਬ ਦੇ’ ’ਚ ਹੋ ਸਕਦੇ ਨੇ ਸ਼ਾਮਲ ! ਕੱਲ੍ਹ ਕਰ ਸਕਦੇ ਨੇ ਐਲਾਨ
Punjab News : ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ‘ਵਾਰਿਸ ਪੰਜਾਬ ਦੇ’ ’ਚ ਹੋ ਸਕਦੇ ਨੇ ਸ਼ਾਮਲ ! ਕੱਲ੍ਹ ਕਰ ਸਕਦੇ ਨੇ ਐਲਾਨ
 Ludhiana News : ਚੋਰੀ ਕਰਨ ਆਏ ਬਦਮਾਸ਼ ਨੂੰ ਸਿਕਿਊਰਿਟੀ ਗਾਰਡ ਨੇ ਮਾਰੀ ਗੋਲੀ , ਮਚਿਆ ਹੜਕੰਪ 
 Ludhiana News : ਚੋਰੀ ਕਰਨ ਆਏ ਬਦਮਾਸ਼ ਨੂੰ ਸਿਕਿਊਰਿਟੀ ਗਾਰਡ ਨੇ ਮਾਰੀ ਗੋਲੀ , ਮਚਿਆ ਹੜਕੰਪ 
Health News :  ਕ੍ਰਿਕਟ ਖੇਡਦੇ ਜਾਂ ਜਿਮ ਕਰਦੇ ਸਮੇਂ ਅਚਾਨਕ ਕਿਉਂ ਪੈਂਦਾ ਹੈ ਦਿਲ ਦਾ ਦੌਰਾ?
Health News :  ਕ੍ਰਿਕਟ ਖੇਡਦੇ ਜਾਂ ਜਿਮ ਕਰਦੇ ਸਮੇਂ ਅਚਾਨਕ ਕਿਉਂ ਪੈਂਦਾ ਹੈ ਦਿਲ ਦਾ ਦੌਰਾ?
IPhone Langar : ਕਾਰੋਬਾਰੀ ਨੇ ਕੱਢਿਆ ਮੁਫ਼ਤ iPhone ਦਾ ਡਰਾਅ, 10 ਮਹਿਲਾਵਾਂ ਨੂੰ ਮਿਲੇਗਾ ਫੋਨ
IPhone Langar : ਕਾਰੋਬਾਰੀ ਨੇ ਕੱਢਿਆ ਮੁਫ਼ਤ iPhone ਦਾ ਡਰਾਅ, 10 ਮਹਿਲਾਵਾਂ ਨੂੰ ਮਿਲੇਗਾ ਫੋਨ
Embed widget