ਪੜਚੋਲ ਕਰੋ

10 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਵਡਹੰਸੁ ਮਹਲਾ ੫॥

ਸਾਧਸੰਗ ਹਰਿ ਅੰਮ੍ਰਿਤੁ ਪੀਜੈ॥ ਨਾ ਜੀਉ ਮਰੈ ਨ ਕਬਹੁ ਛੀਜੈ॥੧॥ ਵਡਭਾਗੀ ਗੁਰੁ ਪੂਰਾ ਪਾਈਐ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ॥੧॥ ਰਹਾਉ॥ ਰਤਨ ਜਵਾਹਰ ਹਰਿ ਮਾਣਕ ਲਾਲਾ॥ ਸਿਮਰਿ ਸਿਮਰਿ ਪਰ੍ਭ ਭਏ ਨਿਹਾਲਾ॥੨॥ ਜਤ ਕਤ ਪੇਖਉ ਸਾਧੂ ਸਰਣਾ॥ ਹਰਿ ਗੁਣ ਗਾਏ ਨਿਰਮਲ ਮਨੁ ਕਰਣਾ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ॥੪॥੬॥

10 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੫॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ ।੧।ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ ।੧।ਰਹਾਉ।ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ । ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ ।੨।ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ ।੩।ਹੇ ਨਾਨਕ! (ਆਖ) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget