ਪੜਚੋਲ ਕਰੋ

10 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥1॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥2॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉੁ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉੁ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉੁ ॥3॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥4॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥5॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉੁਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥6॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥7॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉੁਰਿ ਧਾਰਾ ॥8॥1॥

10 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ॥ ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉੁਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।1। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉੁਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉੁਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।3। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।4। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।5। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉੁਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।6। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉੁਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ੳ ੁਹ ਆਤਮਕ ਮੌਤ ਤੋਂ ਬਚ ਜਾਂਦੇ ਹਨ।7। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉੁਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।8।1।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ
Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...
Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...
ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ
ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ
Embed widget