ਗੁਰਦਾਸਪੁਰ: ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਨੂੰ 100 ਦਿਨ ਪੂਰੇ ਹੋ ਗਏ ਹਨ। ਬੇਸ਼ੱਕ ਅਜੇ ਤੱਕ ਸਭ ਕੁਝ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਪਰ ਸ਼ਰਧਾਲੂਆਂ ਦੀ ਆਮਦ ਉਮੀਦ ਨਾਲੋਂ ਕਿਤੇ ਘੱਟ ਹੈ। ਪਿਛਲੇ 100 ਦਿਨ ਵਿੱਚ ਮਹਿਜ਼ 49,715 ਸ਼ਰਧਾਲੂ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਉਂਝ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਉਮੀਦ ਸੀ ਕਿ ਰੋਜ਼ਾਨਾ 5000 ਦੇ ਕਰੀਬ ਸ਼ਰਧਾਲੂ ਦਰਸ਼ਨ ਕਰ ਸਕਦੇ ਹਨ। ਇਸ ਲਈ ਦੋਵਾਂ ਦੇਸ਼ਾਂ ਵਿਚਾਲੇ ਇੰਨੀ ਗਿਣਤੀ ਲਈ ਸਹਿਮਤੀ ਹੋਈ ਸੀ।
ਦੱਸ ਦਈਏ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 9 ਨਵੰਬਰ ਨੂੰ ਕੀਤਾ ਸੀ। ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਖੋਲ੍ਹਣ ਸਮੇਂ ਰੋਜ਼ਾਨਾ 5 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਆਗਿਆ ਦਿੱਤੀ ਗਈ ਸੀ ਪਰ ਕਰਤਾਰਪੁਰ ਲਾਂਘੇ ਰਾਹੀਂ ਹਰ ਰੋਜ਼ ਸੈਂਕੜੇ ਸ਼ਰਧਾਲੂ ਹੀ ਪਾਕਿਸਤਾਨ ਜਾ ਰਹੇ ਹਨ।
ਹਾਲਾਂਕਿ ਕਿਸੇ ਗੁਰਪੁਰਬ ਜਾਂ ਐਤਵਾਰ ਵਾਲੇ ਦਿਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਮ ਨਾਲੋਂ ਵੱਧ ਹੁੰਦੀ ਹੈ ਪਰ ਫਿਰ ਵੀ ਪਿਛਲੇ ਸੌ ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਆਇਆ, ਜਦੋਂ ਲਾਂਘੇ ਰਾਹੀਂ 5 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹੋਣ। ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਕਰਕੇ ਪਾਕਿਸਤਾਨ ਸਰਕਾਰ ਵਧੇਰੇ ਫਕਰਮੰਦ ਹੈ ਕਿਉਂਕਿ ਪਾਕਿਸਤਾਨ ਵੱਲੋਂ ਗੁਰੁਦਆਰਾ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਵੱਡੇ ਪ੍ਰਬੰਧ ਕੀਤੇ ਹੋਏ ਹਨ।
ਕਰਤਾਰਪੁਰ ਸਾਹਿਬ ਲਾਂਘੇ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ ਦਾ ਲੇਖਾ-ਜੋਖਾ
ਏਬੀਪੀ ਸਾਂਝਾ
Updated at:
20 Feb 2020 01:02 PM (IST)
ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਨੂੰ 100 ਦਿਨ ਪੂਰੇ ਹੋ ਗਏ ਹਨ। ਬੇਸ਼ੱਕ ਅਜੇ ਤੱਕ ਸਭ ਕੁਝ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਪਰ ਸ਼ਰਧਾਲੂਆਂ ਦੀ ਆਮਦ ਉਮੀਦ ਨਾਲੋਂ ਕਿਤੇ ਘੱਟ ਹੈ। ਪਿਛਲੇ 100 ਦਿਨ ਵਿੱਚ ਮਹਿਜ਼ 49,715 ਸ਼ਰਧਾਲੂ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਉਂਝ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਉਮੀਦ ਸੀ ਕਿ ਰੋਜ਼ਾਨਾ 5000 ਦੇ ਕਰੀਬ ਸ਼ਰਧਾਲੂ ਦਰਸ਼ਨ ਕਰ ਸਕਦੇ ਹਨ। ਇਸ ਲਈ ਦੋਵਾਂ ਦੇਸ਼ਾਂ ਵਿਚਾਲੇ ਇੰਨੀ ਗਿਣਤੀ ਲਈ ਸਹਿਮਤੀ ਹੋਈ ਸੀ।
ਗੁਰਦੁਆਰਾ ਕਰਤਾਰਪੁਰ ਸਾਹਿਬ
- - - - - - - - - Advertisement - - - - - - - - -