ਪੜਚੋਲ ਕਰੋ

12-08-2021 ਦਾ ਮੁੱਖਵਾਕ

12-08-2021 ਦਾ ਮੁੱਖਵਾਕ

ਧਨਾਸਰੀ ਮਹਲਾ 5 ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥1॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥2॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥3॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥4॥4॥28॥

12-08-2021 ਦਾ ਮੁੱਖਵਾਕ
ਵੀਰਵਾਰ, 28 ਸਾਵਣ (ਸੰਮਤ 553 ਨਾਨਕਸ਼ਾਹੀ) 12 ਅਗਸਤ, 2021    (ਅੰਗ: 678)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ 5 ॥
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।1।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।2।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।3।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।4।4।28।
   
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bhubaneswar Fire: ਗੋਆ ਤੋਂ ਬਾਅਦ ਭੁਵਨੇਸ਼ਵਰ ਨਾਈਟ ਕਲੱਬ ’ਚ ਭਿਆਨਕ ਅੱਗ, ਅਸਮਾਨ ’ਚ ਨਜ਼ਰ ਆਇਆ ਧੂੰਏ ਦਾ ਗੁਬਾਰ, ਇਲਾਕੇ 'ਚ ਫੈਲੀ ਦਹਿਸ਼ਤ

ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ

Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ

Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bhubaneswar Fire: ਗੋਆ ਤੋਂ ਬਾਅਦ ਭੁਵਨੇਸ਼ਵਰ ਨਾਈਟ ਕਲੱਬ ’ਚ ਭਿਆਨਕ ਅੱਗ, ਅਸਮਾਨ ’ਚ ਨਜ਼ਰ ਆਇਆ ਧੂੰਏ ਦਾ ਗੁਬਾਰ, ਇਲਾਕੇ 'ਚ ਫੈਲੀ ਦਹਿਸ਼ਤ
Bhubaneswar Fire: ਗੋਆ ਤੋਂ ਬਾਅਦ ਭੁਵਨੇਸ਼ਵਰ ਨਾਈਟ ਕਲੱਬ ’ਚ ਭਿਆਨਕ ਅੱਗ, ਅਸਮਾਨ ’ਚ ਨਜ਼ਰ ਆਇਆ ਧੂੰਏ ਦਾ ਗੁਬਾਰ, ਇਲਾਕੇ 'ਚ ਫੈਲੀ ਦਹਿਸ਼ਤ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
ਵੱਡਾ ਫੇਰਬਦਲ! 7 IAS ਤੇ 1 PCS ਅਧਿਕਾਰੀ ਦਾ ਤਬਾਦਲਾ — ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਲਗਾਇਆ ਗਿਆ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Tragic Road Accident: : ਦਰਦਨਾਕ ਸੜਕ ਹਾਦਸਾ, ਖੱਡ 'ਚ ਬੱਸ ਡਿੱਗਣ ਨਾਲ 10 ਲੋਕਾਂ ਦੀ ਮੌਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੀ ਖੂਨ ਨਾਲ ਲੱਥ-ਪੱਥ ਮਿਲੀ ਲਾਸ਼, 5 ਦਸੰਬਰ ਤੋਂ ਸੀ ਗੁੰਮ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ

Punjab Weather Today: ਜ਼ਰਾ ਸੰਭਲ ਕੇ... ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਚੇਤਾਵਨੀ! 3 ਦਿਨ ਮੁਸ਼ਕਿਲ ਭਰੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ

Embed widget