ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥
तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥
Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru's Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru's Will. ||2||
ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। हे गुरसिख! मैं उनके सदके जाता हूँ, जिन प्यारों ने गुरू का दर्शन किया है, जिन्होंने गुरू की (बताई) सेवा की है।3। हे हरी! तेरा नाम सारे दुख दूर करने के समर्थ है, (पर यह नाम) गुरू की शरण पड़ने से ही मिलता है। गुरू के सन्मुख रहने से ही (संसार-समुंद्र से) पार लांघा जा सकता है।4। हे गुरसिख! जो मनुष्य परमात्मा का नाम सिमरते हैं, वे मनुष्य (परमात्मा की हजूरी में) कबूल हो जाते हैं। गुरु नानक जी कहते हैं , नानक उन मनुष्यों से कुर्बान जाता है, सदा सदके जाता है।5।