ਪੜਚੋਲ ਕਰੋ

16-08-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 1॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥1॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥1॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥2॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏੇਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥3॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥4॥5॥7॥

16-08-2021 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਧਨਾਸਰੀ ਮਹਲਾ 1॥ ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।1।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।3। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।4॥5॥7॥

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget