ਪੜਚੋਲ ਕਰੋ

16 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ 5 ਘਰੁ 3 ਚਉਪਦੇ

ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥1॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥2॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥3॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥4॥1॥51॥

16 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਸੋਰਠਿ ਮਹਲਾ 5 ਘਰੁ 3 ਚਉਪਦ

ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।1। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸਿ੍ਰਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉੁ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।2। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏੇ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।3। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।4।1।51।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget