18 ਜਨਵਰੀ 2022 ਦਾ ਮੁੱਖਵਾਕ
ਅੱਜ ਦਾ ਮੁੱਖਵਾਕ
ਸੋਰਠਿ ਮਹਲਾ 1 ॥
ਜਿਨੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥1॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥1॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥2॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥3॥
ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥4॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ੍ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥5॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥6॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੀ ਸੋ ਸਾਲਾਹਿਆ ਪਿਆਰੇ ਹਉ ਤਿਨ੍ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥7॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ 8॥3॥