ਪੜਚੋਲ ਕਰੋ

2 ਜੂਨ 2022 ਦਾ ਹੁਕਮਨਾਮਾ ਸਾਹਿਬ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ:੨੦ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੮੩੭-੮੩੮

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੦ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੮੩੭-੮੩੮

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: th Jeth (Samvat 554 Nanakshahi) 02-June-2022 Ang 837-838

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥

ਅਰਥ :- ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ—) ਹੇ ਪ੍ਰਭੂ! (ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ । (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ । ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ , ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ ।੧। ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੧।ਰਹਾਉ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ—) ਹੇ ਪ੍ਰਭੂ! ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ । (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ । ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼ । ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ,  ਕੁਰਬਾਨ ਜਾਂਦਾ ਹਾਂ ।੨। ਹੇ ਨਾਨਕ! (ਆਖ—) ਹੇ ਹਰੀ! ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ । (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ) । ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ । ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ ।੩। ਹੇ ਨਾਨਕ! (ਆਖ—) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ । ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ । ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ । ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ ।੪। ਹੇ ਨਾਨਕ! (ਆਖ—) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ), ਹੇ ਗੋਬਿੰਦ! (ਮੇਰੇ ਮਨ ਦੀ) ਆਸ ਪੂਰੀ ਕਰ, (ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ । ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ ।੫। ਹੇ ਨਾਨਕ! (ਆਖ—) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ । (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ ।੬। ਹੇ ਨਾਨਕ! (ਆਖ—ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ), ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ), ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ ।੭। ਹੇ ਨਾਨਕ! (ਆਖ—ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ ।੮। ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂ, ਹੇ ਨਾਨਕ! (ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ) ।੯। ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ, ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ । ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ ।੧੦।੨।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget