ਪੜਚੋਲ ਕਰੋ

20 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਤਿਲੰਗ ਘਰੁ 2 ਮਹਲਾ 5 ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥1॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥2॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥3॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸ ੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥4॥2॥

20 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ :

ਤਿਲੰਗ ਘਰੁ 2 ਮਹਲਾ 5

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।1। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੁੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।2। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।3। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉੁਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।4।2।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget