ਪੜਚੋਲ ਕਰੋ

21-08-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 5॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਰੈ ਇਹੁ ਬਿਸ੍ਰਾਮ ਨਿਧਿ ਪਾਈ ॥1॥ ਤੁਮ੍ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥1॥ ਰਹਾਉ ॥ ਤੁਮ੍ਰੀ ਕਿ੍ਰਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉੁ ਜਾਈ ॥2॥ ਤੁਮ੍ ਦਇਆਲ ਕਿਰਪਾਲ ਕਿ੍ਰਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥3॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥4॥10॥

21-08-2021 ਦਾ ਮੁੱਖਵਾਕ

ਸ਼ਨਿਚਰਵਾਰ, 6 ਭਾਦੋਂ (ਸੰਮਤ 553 ਨਾਨਕਸ਼ਾਹੀ) 21 ਅਗਸਤ, 2021 (ਅੰਗ: 673)

ਪੰਜਾਬੀ ਵਿਆਖਿਆ: ਧਨਾਸਰੀ ਮਹਲਾ 5॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉੁਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।1। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੁੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।1।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।2। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉੁਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।3। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।4।10।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Janmashtami 2026 : ਜਨਮ ਅਸ਼ਟਮੀ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ ! ਨਵਪੰਚਮ ਸਮੇਤ ਕਈ ਸ਼ੁਭ ਯੋਗ
Janmashtami 2026 : ਜਨਮ ਅਸ਼ਟਮੀ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ ! ਨਵਪੰਚਮ ਸਮੇਤ ਕਈ ਸ਼ੁਭ ਯੋਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 
Bathinda ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਲੋਕਾਂ ਦੀ ਮੌਤ, ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ
3 ਮਹੀਨੇ ਤੱਕ ਹੈਡਮਾਸਟਰ ਨੇ ਬੱਚੀ ਨਾਲ ਕੀਤਾ ਰੇਪ, ਤਬੀਅਤ ਵਿਗੜੀ ਤਾਂ ਹੋਏ ਵੱਡੇ ਖੁਲਾਸੇ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ

Embed widget