ਪੜਚੋਲ ਕਰੋ

22 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸਲੋਕੁ ਮ: 3

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥1॥ ਮ: 3 ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥2॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥23॥

22 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸਲੋਕੁ ਮ: 3

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।1। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।2। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।23।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Janmashtami 2026 : ਜਨਮ ਅਸ਼ਟਮੀ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ ! ਨਵਪੰਚਮ ਸਮੇਤ ਕਈ ਸ਼ੁਭ ਯੋਗ
Janmashtami 2026 : ਜਨਮ ਅਸ਼ਟਮੀ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ ! ਨਵਪੰਚਮ ਸਮੇਤ ਕਈ ਸ਼ੁਭ ਯੋਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Embed widget