ਪੜਚੋਲ ਕਰੋ

21 ਜੂਨ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚ ੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊੂ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉੁਥੇ ਪਦ ਕਉ ਜੇ ਮਨੁ ਪਤੀਆਏੇ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥


21 ਜੂਨ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨਾ ਕੇ ਚਿੱਕੜ ਵਿਚ ਡੁੱਬਦਾ ਹੈ, ਉੁਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉੁ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।2। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।3। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।4। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉੁਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।5। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।6। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।7। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।8।1।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget