ਪੜਚੋਲ ਕਰੋ

23 ਦਸੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ॥ ਰਹਾਉ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ॥੪॥੫॥

23 ਦਸੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫॥ ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜ ੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Ravneet Bittu GIFTS PUNJAB: ਰਵਨੀਤ ਬਿੱਟੂ ਦਾ ਪੰਜਾਬ ਨੂੰ ਵੱਡਾ ਤੋਹਫ਼ਾ | ABPSANJHAFit ਰਹਿਣ ਲਈ Healthy Diet ਕਿਹੜੀ ਹੈ?ਕਾਂਗਰਸੀਆਂ ਨਾਲ ਕੀਤੇ ਜਾ ਰਹੇ ਧੱਕੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਡਿੰਪਾHaryana Elections 2024: PM Modi ਨੇ ਕਹਿ ਵੱਡੀ ਗੱਲ | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget