ਪੜਚੋਲ ਕਰੋ

23 ਫਰਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥

ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

23 ਫਰਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ : ਸੋਰਠਿ ਮਹਲਾ ੫ ॥

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।੪।੪।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget