ਪੜਚੋਲ ਕਰੋ

24-09-2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸਲੋਕੁ ਮ: 3 ॥

ਗੁਰੂ ਨੂੰ ਮਿਲਿਆਂ ਹੀ ਮਨੁੱਖ ਦੇ ਮਨ ਦੀ ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; ਭੇਖੀ ਸਾਧੂ ਤ੍ਰਿਸ਼ਨਾ ਦੇ ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ ਭਿੱਖਿਆ ਮੰਗਿਆਂ ਦੋਹੀ ਧਿਰੀਂ ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਹਿਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ, ਕੁਝ ਆਖਿਆ ਨਹੀਂ ਜਾ ਸਕਦਾ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਾਰ ਕਮਾਉਣੀ ਪੈਂਦੀ ਹੈ। ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈ)।1। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁੱਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ, ਕਿਉਂਕਿ ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ-ਰੂਪ ਤੀਰਥ ਹੈ।

24-09-2021 ਦਾ ਮੁੱਖਵਾਕ

ਜਿਸ ਮਨੁੱਖ ਨੂੰ ਸਤਿਗੁਰੂ ਨੇ ਇਸ ਤੀਰਥ ਦੀ ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਮਨ ਦੀ ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ। ਸਤਸੰਗ ਦੀ ਰਾਹੀਂ ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ ਪ੍ਰਭੂ-ਸਿਮਰਨ ਰੂਪ ਆਹਰ ਮਿਲ ਜਾਂਦਾ ਹੈ। ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, ਪਖੰਡ ਦੀ ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ, ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਇਸ ਸਹਮ ਤੋਂ ਬਚ ਜਾਂਦੇ ਹਨ।2। ਹੇ ਭਾਈ! ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, ਉਥੇ ਜਾ ਕੇ ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। ਸਤਸੰਗ ਵਿਚ ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। ਪਰ ਸਤਸੰਗ ਵਿਚ ਭੀ ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ ਲਿਖਿਆ ਹੋਇਆ ਹੈ। ਹੇ ਭਾਈ! ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਕਰਦਾ ਹੈ।4।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget