ਪੜਚੋਲ ਕਰੋ

24 ਨਵੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ॥

ਦੂਧੁ ਤ ਬਛਰੈ ਥਨਹੁ ਬਿਟਾਰਿਓ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ॥ ਅਵਰੁ ਨ ਫੂਲੁ ਅਨੂਪੁ ਨ ਪਾਵਉ॥੧॥ ਰਹਾਉ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ॥੨॥ ਧੂਪ ਦੀਪ ਨਈਬੇਦਹਿ ਬਾਸਾ॥ ਕੈਸੇ ਪੂਜ ਕਰਹਿ ਤੇਰੀ ਦਾਸਾ॥੩॥ ਤਨੁ ਮਨੁ ਅਰਪਉ ਪੂਜ ਚਰਾਵਉ॥ ਗੁਰ ਪਰਸਾਦਿ ਨਿਰੰਜਨੁ ਪਾਵਉ॥੪॥ ਪੂਜਾ ਅਰਚਾ ਆਹਿ ਨ ਤੋਰੀ॥ ਕਹਿ ਰਵਿਦਾਸ ਕਵਨ ਗਤਿ ਮੋਰੀ॥੫॥੧॥

24 ਨਵੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੋਂ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ(ਹੇ ਪ੍ਰਭੂ! ਜੇ ਸੁੱਚੇ ਦੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget