ਪੜਚੋਲ ਕਰੋ

25 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1

ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥1॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥1॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥2॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥3॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥4॥2॥

25 ਅਪ੍ਰੈਲ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ: ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ

ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।1। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ  ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।2। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।3। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।4।2।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget