ਸੋਰਠਿ ਮਹਲਾ ੫


ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥


ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ॥ ਰਹਾਉ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ॥




ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥੯॥੧॥