ਪੜਚੋਲ ਕਰੋ

26 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਵਡਹੰਸੁ ਮਹਲਾ 3 ਘਰੁ 1

ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥1॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉੁ ਏਹੁ ਨਿਧਾਨੁ ॥1॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥2॥ ਇਸੁ ਮਨ ਕਉੁ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥3॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉੁਤਰੈ ਇਹੁ ਮਨੁ ਹਛਾ ਹੋਇ ॥4॥1॥

26 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ 3 ਘਰੁ 1

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।1। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।1।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।2। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।3। ਨਾਨਕ ਆਖਦਾ ਹੈਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।4।1।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget