ਪੜਚੋਲ ਕਰੋ

26 ਮਾਰਚ ਦਾ ਹੁਕਮਨਾਮਾ ਸਾਹਿਬ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਚੇਤ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੬੦

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਚੇਤ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੬੦
 
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
 
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget