ਪੜਚੋਲ ਕਰੋ

27 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ॥

ਗੁਰੁ ਸਾਗਰੁ ਰਤਨੀ ਭਰਪੂਰੇ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥27 ਅਪ੍ਰੈਲ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇੱਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਾ ਰਿਹਾ ਹੈ। ਉਥੋਂ ਉੁਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉੁਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।2।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget