ਬਿਹਾਗੜਾ ਮਹਲਾ 5 ॥


ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉੁ ਤਨੁ ਧਨੁ ਤੁਮ੍ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥1॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉੁ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ ਸੰਗਿ ਜਿਨ੍ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥




ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥2॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉੁ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥3॥ ਨਾਨਕ ਸੋਈ ਸਿਮਰੀਐ ਹਰਿ ਜੀਉੁ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉੁ ਬਿਆਪੈ ਜਿਨੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥4॥3॥