ਪੜਚੋਲ ਕਰੋ

29 ਜਨਵਰੀ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸਲੋਕ ਮਃ 3 ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥1॥ ਮਃ 3 ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥2॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥6॥

29 ਜਨਵਰੀ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸਲੋਕ ਮਃ 3 ॥

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉੁਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।1। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉੁਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉੁਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।2। ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉੁਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉੁਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉੁਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉੁਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉੁਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।6।  

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget