ਪੜਚੋਲ ਕਰੋ

29 ਨਵੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੩॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

29 ਨਵੰਬਰ 2021 ਦਾ ਮੁੱਖਵਾਕ

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)। ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget