ਅਨੰਦਪੁਰ ਸਾਹਿਬ: ਖਾਲਸਾ ਪੰਥ ਦੀ ਸਥਾਪਨਾ ਦਿਵਸ ਨੂੰ ਸਮਰਪਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਨਿਰੰਤਰ ਜਾਰੀ ਹੈ। ਇਸ ਮੌਕੇ 11 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਤੇ 14 ਮਾਰਚ ਨੂੰ ਇਸ ਦੇ ਭੋਗ ਪੈਣਗੇ। 1699 ਈ. ਨੂੰ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਦਿਨ ਨੂੰ ਸਿੱਖ ਪੰਥ 'ਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਅਸਥਾਨ ਤੇ 1699 ਈ. ਨੂੰ ਵਿਸਾਖੀ ਵਾਲੇ ਦਿਨ ਸਮੇਂ ਦੇ ਜ਼ਬਰ ਤੇ ਜਾਲਮ ਹਾਕਮਾਂ ਦਾ ਮੁਕਾਬਲਾ ਕਰਨ ਤੇ ਧਾਰਮਿਕ ਸਿਆਸੀ ਸਮਾਜਿਕ ਅਜ਼ਾਦੀ ਨੂੰ ਕਾਇਮ ਰੱਖਣ ਲਈ ਸੰਤ ਸਿਪਾਹੀ ਖਾਲਸਾ ਪੰਥ ਦੀ ਸਾਜਣਾ ਕੀਤੀ ਸੀ। ਉਸ ਪਾਵਨ ਇਤਿਹਾਸ ਨੂੰ ਯਾਦ ਕਰਦਿਆਂ ਹਰ ਸਾਲ ਲੱਖਾਂ ਦੀ ਤਾਦਾਦ 'ਚ ਸਿੱਖ ਸੰਗਤਾਂ ਇਸ ਪਾਵਨ ਅਸਥਾਨ 'ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਦੀ ਮਹਾਨਤਾ ਤੇ ਕੇਸਾਂ ਦੀ ਸੰਭਾਲ਼ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਦੇ ਨਾਲ ਦਸਤਾਰ ਸਜਾਓ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾ ਨੇ ਹਿੱਸਾ ਲਿਆ। ਕੈਂਪ ਉਪਰੰਤ ਇੱਕ ਮਾਰਚ ਵੀ ਕੱਢਿਆ ਗਿਆ ਜਿਸ ਵਿੱਚ ਕੇਸਰੀ ਨਿਸ਼ਾਨਾਂ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ।
ਖਾਲਸਾ ਪੰਥ ਦੇ ਸਥਾਪਨਾ ਦਿਵਸ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਮਾਗਮ
ਏਬੀਪੀ ਸਾਂਝਾ
Updated at:
13 Apr 2019 08:34 PM (IST)
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਾਰ ਦੀ ਮਹਾਨਤਾ ਤੇ ਕੇਸਾਂ ਦੀ ਸੰਭਾਲ਼ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਦੇ ਨਾਲ ਦਸਤਾਰ ਸਜਾਓ ਸਿਖਲਾਈ ਕੈਂਪ ਲਾਇਆ ਗਿਆ।
- - - - - - - - - Advertisement - - - - - - - - -