30-08-2021 ਦਾ ਮੁੱਖਵਾਕ
ਅੱਜ ਦਾ ਮੁੱਖਵਾਕ
ਰਾਗੁ ਸੂਹੀ ਮਹਲਾ 3 ਘਰੁ 10
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥1॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥1॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥2॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥3॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥4॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥5॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥6॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥7॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥8॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥9॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥10॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥11॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥12॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥13॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥14॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥15॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥16॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥17॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥18॥
ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥19॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥20॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥21॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥22॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥23॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥24॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਰਨਿ ਗੁਣ ਕੀ ਸਾਝ ਕਰੰਨਿ ॥25॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥26॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥27॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥28॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥29॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥30॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥31॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥32॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥33॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥34॥1॥3॥