ਪੜਚੋਲ ਕਰੋ

30 ਨਵੰਬਰ 2021 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ॥੧॥ ਮਃ੪॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉ ਮੈ ਖਪਹਿ ਖਪਾਹਿ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ॥੨੬॥

30 ਨਵੰਬਰ 2021 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਸਲੋਕੁ ਮਃ 4੪॥

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ । ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget