ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਭਾਰਤ ਤੋਂ ਸਿੱਖ ਸੰਗਤ ਪਾਕਿਸਤਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ। ਇਸ ਲਈ 325 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਵੀਜ਼ਾ ਵੀ ਮਿਲ ਗਿਆ ਹੈ।

ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਨੂੰ ਪਾਕਿ ਸਰਕਾਰ ਵੱਲੋਂ 504 ਸਿੱਖ ਸ਼ਰਧਾਲੂਆਂ ਵਿੱਚੋਂ 325 ਲਈ ਹੀ ਵੀਜ਼ਾ ਮਿਲਿਆ ਹੈ। 179 ਵੀਜ਼ੇ ਕੱਟੇ ਗਏ ਹਨ। ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਨੇ 504 ਸ਼ਰਧਾਲੂਆਂ ਦੇ ਵੀਜ਼ੇ ਲਈ ਅਰਜ਼ੀ ਦਿੱਤੀ ਸੀ।

ਸ੍ਰੀ ਨਨਕਾਣਾ ਸਾਹਿਬ ਜਾਣ ਲਈ 27 ਨਵੰਬਰ ਨੂੰ ਜਥਾ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਵਾਰ ਸਿਰਫ 5 ਦਿਨ ਦਾ ਹੀ ਵੀਜ਼ਾ ਦਿੱਤਾ ਗਿਆ ਹੈ। ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਤੇ ਗੁਰਪੁਰਬ ਮਨਾਉਣ ਉਪਰੰਤ 1 ਦਸੰਬਰ ਨੂੰ ਵਾਪਸ ਭਾਰਤ ਪਰਤਣਗੇ।