ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿੱਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿੱਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿੱਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ। ਬਾਗਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ।
ਅੱਜ ਬਾਗ ਅੰਦਰ ਗੁਲਾਬ ਦੇ 2 ਹਜ਼ਾਰ ਤੋਂ ਵੱਧ ਬੂਟੇ ਲਗਾਏ ਗਏ, ਜਿਸ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਵਾਤਾਵਰਨ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤੀ ਗਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਚੁਣੌਤੀ ਅੱਜ ਦੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬਾਗ ਇੱਕ ਪ੍ਰੇਰਣਾ ਸਰੋਤ ਵਜੋਂ ਸਾਹਮਣੇ ਆਵੇਗਾ।
ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ
ਏਬੀਪੀ ਸਾਂਝਾ
Updated at:
12 Feb 2020 07:08 PM (IST)
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿੱਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿੱਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ।
- - - - - - - - - Advertisement - - - - - - - - -