ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਲਈ ਭੇਜੀ 900 ਸ਼ਰਧਾਲੂਆਂ ਦੀ ਲਿਸਟ ਵਿੱਚੋਂ 705 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
Punjab News: ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ ਸਿਰਫ 705 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ।
Punjab News: ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ ਸਿਰਫ 705 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਦਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਦੀ ਕੇਂਦਰ ਸਰਕਾਰ ਨੂੰ ਲਿਸਟ ਭੇਜੀ ਗਈ ਸੀ ਜਿਸ 'ਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਦਸ ਦਈਏ ਕਿ ਇਸ ਵਾਰ ਵਿਸਾਖੀ ਦਾ ਤਿਉਹਾਰ ਮਨਾਉਣ ਲਈ 12 ਅਪ੍ਰੈਲ ਨੂੰ ਵਾਹਗਾ ਬਾਰਡਰ ਕਰਾਸਿੰਗ ਰਾਹੀਂ 2500 ਤੋਂ ਵੱਧ ਸਿੱਖ ਸ਼ਰਧਾਲੂ ਪਾਕਿਸਤਾਨ ਜਾਣਗੇ। ਜਿਹਨਾਂ ਦਾ ਪਾਕਿਸਤਾਨ 'ਚ ਵਧੀਕ ਸਕੱਤਰ ਸ਼੍ਰੀਮਤੀ ਰਾਣਾ ਸ਼ਾਹਿਦ, ਉਪ ਸਕੱਤਰ ਇਮਰਾਨ ਗੋਂਡਲ, ਪ੍ਰਧਾਨ ਸਰਦਾਰ ਅਮੀਰ ਸਿੰਘ ਅਤੇ ਹੋਰ ਸਿੱਖ ਆਗੂ ਅਤੇ ਬੋਰਡ ਦੇ ਅਧਿਕਾਰੀ ਸ਼ਰਧਾਲੂਆਂ ਦਾ ਸਵਾਗਤ ਕਰਨਗੇ। ਰਾਣਾ ਸ਼ਾਹਿਦ ਨੇ ਕਿਹਾ ਕਿ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਚੇਅਰਮੈਨ ਡਾਕਟਰ ਅਮੀਰ ਅਹਿਮਦ ਦੇ ਨਿਰਦੇਸ਼ਾਂ 'ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਹੋਵੇਗਾ। ਸਿੱਖ ਸ਼ਰਧਾਲੂ 21 ਅਪ੍ਰੈਲ ਨੂੰ ਭਾਰਤ ਪਰਤਣਗੇ।
On the eve of Baisakhi celebrations, the Pakistan High Commission in New Delhi has issued over 2200 visas to Sikh pilgrims from India to participate in the annual festival scheduled to be held in Pakistan from 12-21 April 2022.
— Pakistan High Commission India (@PakinIndia) April 7, 2022
ਪੀਐਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਨੇ ਦੱਸਿਆ ਕਿ ਪੀਐਸਜੀਪੀਸੀ ਨੇ ਪਾਕਿਸਤਾਨ ਰੇਲਵੇ ਨੂੰ ਭਾਰਤੀ ਸ਼ਰਧਾਲੂਆਂ ਨੂੰ ਪਿਕ ਅੱਪ ਅਤੇ ਲਾਹੌਰ, ਨਨਕਾਣਾ ਸਾਹਿਬ ਅਤੇ ਹਸਨ ਅਬਦਾਲ ਲਿਜਾਣ ਲਈ ਵਾਹਗਾ ਰੇਲਵੇ ਸਟੇਸ਼ਨ ਤੱਕ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।