ਪੜਚੋਲ ਕਰੋ

Aaj Da Hukamnama: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-06-2024)

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
 
ਪਦਅਰਥ: ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨। ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ) । ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩। ਮਸਤਕਿ = ਮੱਥੇ ਉਤੇ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ। ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ।੪।
 
ਅਰਥ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget