ਪੜਚੋਲ ਕਰੋ

Aaj Da Hukamnama: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-06-2024)

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
 
ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।
 
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਗੁਰੂ ਨਾਨਕ ਜੀ ਕਹਿੰਦੇ ਹਨ, ਇਹ ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ

Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?

Punjab News: ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ

ABP Premium

ਵੀਡੀਓਜ਼

Breaking | ਜਲੰਧਰ 'ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀABP Live Premium: ਵਿਸ਼ੇਸ਼ ਖਬਰਾਂ ਤੇ ਪੂਰਾ ਵਿਸ਼ਲੇਸ਼ਨ ਸਿਰਫ  ABP Live Premium 'ਤੇ !ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ, ਆਪ ਸਾਂਸਦਾਂ ਨੇ ਕੀਤਾ ਪ੍ਰਦਰਸ਼ਨਲੋਕਾਂ ਦੇ ਘਰਾਂ ਵਿੱਚ ਵੜਿਆ ਪਾਣੀ, ਹੋਇਆ ਲੱਖਾਂ ਦਾ ਨੁਕਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ
Sangrur News: ਆਪ ਦੀ 'ਸਿਆਸੀ ਰਾਜਧਾਨੀ' ਪਾਣੀ 'ਚ ਡੁੱਬੀ ! ਸਰਕਾਰੀ ਦਫ਼ਤਰ 'ਚ ਵੜਿਆ ਪਾਣੀ ਤਾਂ ਮੁਲਾਜ਼ਮ ਹੋਏ ਗ਼ਾਇਬ
Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?
Big Revolt: ਦੋਫਾੜ ਹੋਣ ਦੀ ਕਗਾਰ 'ਤੇ ਪੁੱਜੀ ਸ਼੍ਰੋਮਣੀ ਅਕਾਲੀ ਦਲ, ਬਗ਼ਾਵਤ ਚੋਂ ਨਿਕਲੇਗਾ ਨਵਾਂ ਪ੍ਰਧਾਨ ?
Punjab News: ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਮਹਿੰਗੀਆਂ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਭਿੜਨ ਲੱਗੇ ਕਿਸਾਨ, ਪਟਿਆਲਾ ਮਗਰੋਂ ਹੁਸ਼ਿਆਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ
Road Accident: ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਡਿੱਗੀ, 2 ਦੀ ਮੌਤ, 4 ਗੰਭੀਰ ਜ਼ਖ਼ਮੀ
Punjab Politics: ਮੀਤ ਹੇਅਰ ਨੇ ਛੱਡਿਆ ਮੰਤਰੀ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ, ਛੇਤੀ ਹੀ ਹੋਣਗੀਆਂ ਜ਼ਿਮਨੀ ਚੋਣਾਂ

Ayushman Bharat Yojana: 70 ਸਾਲ ਤੋਂ ਪਾਰ ਉਮਰ ਦੇ ਬਜ਼ੁਰਗਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਆਹ ਸਕੀਮ 

Flipkart ਨੇ UPI ਮਾਰਕੀਟ 'ਚ ਕੀਤੀ ਧਮਾਕੇਦਾਰ ਐਂਟਰੀ, ਲਾਂਚ ਕੀਤੀ ਆਪਣੀ Payment App

ਮਹਿਲਾ ਸਰਪੰਚ ਦਾ ਅਜੀਬ ਫਰਮਾਨ ! ਜੇ ਨੌਜਵਾਨਾਂ ਨੇ ਪਾਈ ਕੈਪਰੀ ਤਾਂ ਹੋਵੇਗੀ ਸਖ਼ਤ ਕਾਰਵਾਈ, ਜਾਣੋ ਕਿਉਂ ਜਾਰੀ ਕੀਤਾ ਅਜਿਹਾ ਹੁਕਮ ?

Embed widget