Hola Mohalla 2024: ਹੋਲਾ ਮਹੱਲਾ ਮੌਕੇ ਵਿਰਾਸਤ-ਏ-ਖਾਲਸਾ 'ਚ 'ਐਡਵੈਂਚਰ', ਇਤਿਹਾਸ 'ਚ ਪਹਿਲੀ ਵਾਰ ਉਪਰਾਲਾ
Hola Mohalla 2024: ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਵਿਖੇ ਹੌਟ ਏਅਰ ਬੈਲੂਨ ਤੇ ਮਨਮੋਹਕ ਵਾਟਰ ਬਾਡੀ ਵਿੱਚ ਸੈਲਾਨੀਆਂ ਦੀ ਸਹੂਲਤ ਲਈ ਪੈਡਲ ਵੋਟ ਦੀ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ, ਜੋ ਆਪਣੇ ਆਪ ਵਿੱਚ ਦੂਰ ਦੂਰਾਡੇ ਤੋਂ ਆਉਣ ਵਾਲੇ ਸੈਲਾਨੀਆਂ ਦੀ ਖਾਸ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਅਸ਼ਰਫ ਢੁੱਡੀ ਦੀ ਰਿਪੋਰਟ
Hola Mohalla 2024: ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਖਾਲਸਾ ਪੰਥ ਦੇ ਜਨਮ ਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਐਡਵੈਂਚਰ ਖੇਡਾਂ ਵੀ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਤਹਿਤ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਵਿਖੇ ਹੌਟ ਏਅਰ ਬੈਲੂਨ ਤੇ ਮਨਮੋਹਕ ਵਾਟਰ ਬਾਡੀ ਵਿੱਚ ਸੈਲਾਨੀਆਂ ਦੀ ਸਹੂਲਤ ਲਈ ਪੈਡਲ ਵੋਟ ਦੀ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ, ਜੋ ਆਪਣੇ ਆਪ ਵਿੱਚ ਦੂਰ ਦੂਰਾਡੇ ਤੋਂ ਆਉਣ ਵਾਲੇ ਸੈਲਾਨੀਆਂ ਦੀ ਖਾਸ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਵਿੱਚ ਰੋਜ਼ਾਨਾ ਹਜ਼ਾਰਾ ਸੈਲਾਨੀਆਂ ਦੀ ਆਮਦ ਰਹਿੰਦੀ ਹੈ। ਹੋਲਾ ਮਹੱਲਾ ਤੇ ਹੋਰ ਵੱਡੇ ਧਾਰਮਿਕ ਤਿਉਹਾਰਾ ਮੌਕੇ ਇਹ ਆਮਦ ਕਈ ਗੁਣਾ ਵੱਧ ਜਾਂਦੀ ਹੈ। ਇਸ ਵਾਰ ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 21 ਤੋਂ 23 ਮਾਰਚ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਤੋਂ 26 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਸੈਰ ਸਪਾਟਾ ਵਿਭਾਗ ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਹਿਲੀ ਵਾਰ ਹੋਲਾ ਮਹੱਲਾ ਓਲੰਪਿਕਸ 2024 ਸਥਾਨਕ ਚਰਨ ਗੰਗਾ ਸਟੇਡੀਅਮ ਵਿਚ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਜਾਣੋ ਕਿਹੜੀਆਂ ਰਾਸ਼ੀਆਂ ਲਈ ਅੱਜ ਦਾ ਦਿਨ ਰਹੇਗਾ ਖ਼ਾਸ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਸੈਰ ਸਪਾਟਾ ਵਿਭਾਗ ਦੇ ਨਿਗਰਾਨ ਇੰ. ਭੁਪਿੰਦਰ ਸਿੰਘ ਚਾਨਾ ਇਨ੍ਹਾਂ ਵਿਰਾਸਤੀ ਖੇਡਾਂ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਪੂਜ਼ਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿ) ਸੰਜੀਵ ਕੁਮਾਰ ਵੱਲੋਂ ਹੋਲਾ ਮਹੱਲਾ ਓਲੰਪਿਕਸ ਵਿਖੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਵਿਉਂਤਬੰਦੀ ਕੀਤੀ ਗਈ ਹੈ।
ਦਸਤਾਰ ਬੰਦੀ ਮੁਕਾਬਲਿਆਂ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਹੈ, ਕਵੀਸ਼ਰੀ ਤੇ ਢਾਡੀ ਸਰੋਤਿਆਂ ਨੂੰ ਧਾਰਮਿਕ ਸ਼ਬਦ, ਕੀਰਤਨ ਨਾਲ ਨਿਹਾਲ ਕਰ ਰਹੇ ਹਨ, ਗੱਤਕਾ ਟੀਮਾਂ ਦੇ ਜੋਹਰ ਹਾਜ਼ਰ ਲੋਕਾਂ ਲਈ ਵਿਸੇਸ਼ ਖਿੱਚ ਦਾ ਕੇਂਦਰ ਬਣੇ ਹੌਏ ਹਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ.ਹਰਜੀਤ ਸਿੰਘ ਗਰੇਵਾਲ ਜੁਆਇੰਟ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 12 ਗੱਤਕਾ ਟੀਮਾਂ ਜਿਨ੍ਹਾਂ ਵਿੱਚ ਲੜਕੀਆਂ ਵੀ ਸਾਮਿਲ ਹਨ ਵੀ ਜੰਗਜੂ ਪ੍ਰਸਤੂਤੀ ਦਿੱਤੀ ਗਈ ਹੈ।
ਇਸ ਹੋਲਾ ਮਹੱਲਾ ਓਲੰਪਿਕਸ ਦੌਰਾਨ ਵੱਖ ਵੱਖ ਵਿਭਾਗਾ, ਖੇਡ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਮੰਡੀ ਬੋਰਡ, ਮਾਰਕੀਟ ਕਮੇਟੀ, ਨਗਰ ਕੋਂਸਲਾਂ, ਪੇਡੂ ਵਿਕਾਸ ਤੇ ਪੰਚਾਇਤ ਵਿਭਾਗ, ਜਿਲ੍ਹਾਂ ਪ੍ਰੋਗਰਾਮ ਅਫਸਰ ਵੱਲੋਂ ਵੀ ਵਿਸੇਸ਼ ਉਪਰਾਲੇ ਕੀਤੇ ਗਏ ਹਨ।
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਆਈਪੀਐਸ ਦੀ ਅਗਵਾਈ ਵਿੱਚ ਜਿੱਥੇ ਹੋਲਾ ਮਹੱਲਾ ਦੌਰਾਨ ਲੱਖਾਂ ਸ਼ਰਧਾਲੂਆਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੁੱਚੇ ਮੇਲਾ ਖੇਤਰ ਨੂੰ ਸੈਕਟਰਾਂ ਵਿੱਚ ਵੰਡ ਕੇ ਅਧਿਕਾਰੀ ਤਾਇਨਾਤ ਕੀਤੇ ਹੋਏ ਹਨ, ਉੱਥੇ ਉਨ੍ਹਾਂ ਦੀ ਟੀਮ ਰਾਜਪਾਲ ਸਿੰਘ ਹੁੰਦਲ ਐਸਪੀਐਚ, ਨਵਨੀਤ ਕੁਮਾਰ ਐਸਪੀ, ਅਜੇ ਸਿੰਘ ਡੀਐਸਪੀ ਵੱਲੋਂ ਵੀ ਹੋਲਾ ਮਹੱਲਾ ਓਲੰਪਿਕਸ ਦੇ ਸੁਰੱਖਿਆਂ ਪ੍ਰਬੰਧਾਂ ਕਰਵਾਏ ਹੋਏ ਹਨ।
ਇਹ ਵੀ ਪੜ੍ਹੋ: Ludhiana News: ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ: ਸ਼ਾਹੀ ਇਮਾਮ