ਪੜਚੋਲ ਕਰੋ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਕੀਤੀ ਇਕੱਤਰਤਾ

Amritsar: SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਂਬਰ ਇੰਚਾਰਜਾਂ ਨਾਲ ਕੀਤੀ ਪਲੇਠੀ ਇਕੱਤਰਤਾ ਦੌਰਾਨ ਸਿੱਖ ਧਰਮ ਦੇ ਪ੍ਰਚਾਰ, ਗੁਰਦੁਆਰਾ ਸਾਹਿਬਾਨ ਦੇ ਲੰਗਰਾਂ, ਸੰਗਤ ਰਿਹਾਇਸ਼ਾਂ, ਉਸਾਰੀਆਂ, ਵਿਦਿਆ ਅਤੇ ਕਾਨੂੰਨੀ ਮਸਲਿਆਂ ਨਾਲ ਸਬੰਧਤ ਕਾਰਜਾਂ ਨੂੰ ਹੋਰ ਪੁਖਤਗੀ ਨਾਲ ਕਰਨ ਅਤੇ ਸਮੇਂ-ਸਮੇਂ ’ਤੇ ਇਸ ਦੀ ਰਿਪੋਰਟ ਉਨ੍ਹਾਂ ਨੂੰ ਦੇਣ ਬਾਰੇ ਆਖਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਲਈ ਦਿੱਤੀ ਗਈ ਜ਼ੁੰਮੇਵਾਰੀ ਨੂੰ ਸੰਗਤ ਦੀ ਭਾਵਨਾ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਂਦਿਆਂ ਲੋੜੀਂਦੇ ਸੁਝਾਅ ਦਿੱਤੇ ਜਾਣ ਅਤੇ ਸਮੇਂ-ਸਮੇਂ ਨਿਗਰਾਨੀ ਕੀਤੀ ਜਾਵੇ।

ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਦੇ ਮੁਲਾਂਕਣ ਲਈ ਲਗਾਏ ਗਏ ਮੈਂਬਰ ਇੰਚਾਰਜ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਰਜਾਂ ਦੀ ਪੜਚੋਲ ਕਰਕੇ ਇਸ ਦੀ ਰਿਪੋਰਟ ਦੇਣਗੇ ਅਤੇ ਹਰ ਮਹੀਨੇ ਸਾਰੇ ਮੈਂਬਰ ਇੰਚਾਰਜਾਂ ਦੀ ਇਕੱਤਰਤਾ ਕਰਕੇ ਉਸ ਵਿਚ ਲੋੜੀਂਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਗਏ ਸੰਘਰਸ਼ ਦੀ ਅਗਲੀ ਕੜੀ ਤਹਿਤ 1 ਦਸੰਬਰ 2022 ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੇ ਪ੍ਰੋਫਾਰਮੇ ਤਿਆਰ ਕਰ ਲਏ ਗਏ ਹਨ, ਜੋ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਪਿੰਡਾਂ, ਕਸਬਿਆਂ ਆਦਿ ਵਿਚ ਜਾ ਕੇ ਭਰਵਾਏ ਜਾਣਗੇ।

ਇਸ ਸਬੰਧ ਵਿਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਮੁਕੰਮਲ ਕਰਨ ਮਗਰੋਂ ਪੰਜਾਬ ਦੇ ਗਵਰਨਰ ਨੂੰ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਧਰਮ ਪ੍ਰਚਾਰ ਲਹਿਰ ਨੂੰ ਆਧੁਨਿਕ ਤਰਜੀਹਾਂ ਅਨੁਸਾਰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰਚਾਰਕ ਜਥੇ ਰਵਾਨਾ ਕੀਤੇ ਜਾਣਗੇ।

ਇਸ ਤਹਿਤ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਸੰਵਾਦ ਵਿਧੀ ਰਾਹੀਂ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਬਾਰੇ ਸੰਗਤ ਤੱਕ ਜਾਣਕਾਰੀ ਪਹੁੰਚਾਈ ਜਾਵੇਗੀ। ਐਡਵੋਕੇਟ ਧਾਮੀ ਅਨੁਸਾਰ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਬਾਰੇ ਬੀਤੇ ਸਮੇਂ ਲਿਆ ਗਿਆ ਫੈਸਲਾ ਵੀ ਜਲਦ ਲਾਗੂ ਕੀਤਾ ਜਾਵੇਗਾ ਅਤੇ ਇਸ ਦੇ ਗਠਨ ਲਈ ਵੱਖ-ਵੱਖ ਦੇਸ਼ਾਂ ਵਿੱਚੋਂ ਸਿੱਖ ਨੁਮਾਇੰਦੇ ਲਏ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
Embed widget