ਐਡਵੋਕੇਟ ਧਾਮੀ ਨੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ 'ਚ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਮੰਗੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ।
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡੋਵਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਭਿੰਡੀ ਔਲਖ ਪਿੰਡ ਵਿਚ ਫੜ੍ਹੇ ਗਏ ਇਕ ਵਿਅਕਤੀ ਵੱਲੋਂ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਕਬਾਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਨਿਰਪੱਖ ਤੌਰ ’ਤੇ ਜਾਂਚ ਕੀਤੀ ਜਾਣੀ ਜ਼ਰੂਰੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਉਣੇ ਬੇਹੱਦ ਚਿੰਤਾਜਨਕ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਫੜ੍ਹੇ ਗਏ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿੱਛ ਕਰੇ। ਭਿੰਡੀ ਔਲਖ ਪਿੰਡ ਵਿਚ ਫੜ੍ਹਿਆ ਗਿਆ ਵਿਅਕਤੀ ਖੁਦ ਇਕਬਾਲ ਕਰ ਰਿਹਾ ਹੈ ਕਿ ਉਸ ਨੂੰ ਇਕ ਲੱਖ ਰੁਪਏ ਬੇਅਦਬੀ ਦੇ ਬਦਲੇ ਵਿਚ ਮਿਲਣੇ ਸਨ। ਇਹ ਡੂੰਘੀ ਜਾਂਚ ਦਾ ਵਿਸ਼ਾ ਹੈ, ਜਿਸ ਵਿਚ ਅਣਗਹਿਲੀ ਨਹੀਂ ਕੀਤੀ ਜਾਣੀ ਚਾਹੀਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਉਹ ਲੋਕ ਸਾਹਮਣੇ ਆਉਣੇ ਚਾਹੀਦੇ ਹਨ, ਜਿਨ੍ਹਾਂ ਨੇ ਇਸ ਵਿਅਕਤੀ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਸੀ। ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :