ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥


रागु सूही महला १ घरु ३ ੴ सतिगुर प्रसादि ॥ आवहु सजणा हउ देखा दरसनु तेरा राम ॥ घरि आपनड़ै खड़ी तका मै मनि चाउ घनेरा राम ॥ मनि चाउ घनेरा सुणि प्रभ मेरा मै तेरा भरवासा ॥ दरसनु देखि भई निहकेवल जनम मरण दुखु नासा ॥ सगली जोति जाता तू सोई मिलिआ भाइ सुभाए ॥ नानक साजन कउ बलि जाईऐ साचि मिले घरि आए ॥१॥


ਰਾਗ ਸੂਹੀ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ)। ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ। ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧।


राग सूही, घर ३ में गुरु नानकदेव जी की बाणी। अकाल पुरख एक है और सतगुरु की कृपा द्वारा मिलता है। हे सजन-प्रभु! आ, में तेरा दर्शन कर सकूँ। ( हे सजन!) मै अपने हृदय में पूरी सावधानी से तुम्हारी इन्तजार कर रहा हूँ, मेरे मन में बहुत ही चाव है (कि मुझे तेरा दर्शन हो)। हे मेरे प्रभु! (मेरी विनती ) सुन, मेरे मन में (तुम्हारे दर्शन का) बहुत ही चाव है, मुझे आसरा भी तेरा ही है। (हे प्रभु!) जिस जीव-स्त्री ने तेरा दर्शन कर लिया, वह पवित्र आत्मा हो गई , उस का जनम मरण का दुःख दूर हो गया। उस ने सारे जीवों में तुझे बस्ता पहचान लिया, उस के प्रेम (कि खिंच से प्रभु उस को मिल गया। हे नानक! सजन प्रभु से सदके होना चाहिये । जो जीव-स्त्री उस से सदा-थिर नाम में जुडती है, उस के ह्रदय में वह आ प्रकट होता है।