ਅੱਜ ਦਾ ਹੁਕਮਨਾਮਾ 21 ਮਈ 2022
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ
ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥
वडहंसु महला ३ ॥
इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहिजावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोरअंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥
यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जातेहैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इसलोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवालेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायतानहीं कर सकता। यह सरीर पुराना हो जाने वाला है, इस को बुड़ापा (जरूर) आ जाता है॥1॥