ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁਖਵਾਕ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੫ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੮੮

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੫ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੮੮
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 05th Bhadon (Samvat 554 Nanakshahi) 21-August-2022 Ang 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਪਦਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ) । ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ) । ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ = ਗੋ = ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ) । ਨਾਈ = ਵਡਿਆਈ ।੧। ਸਰਿ = ਬਰਾਬਰ। ਜਾਇਸੀ = ਚਲਾ ਜਾਇਗਾ। ਨਿਬੇੜੁ = ਫ਼ੈਸਲਾ, ਖ਼ਾਤਮਾ (ਜਨਮ ਮਰਨ ਦੇ ਗੇੜ ਦਾ) । ਭਰਮੁ = ਭਟਕਣਾ। ਚੁਕਾਏ = ਦੂਰ ਕਰਦਾ ਹੈ। ਕਹਾਏ = ਸਿਫ਼ਤਿ-ਸਾਲਾਹ ਕਰਾਂਦਾ ਹੈ। ਅਕਥੁ = ਉਹ ਪ੍ਰਭੂ ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ-ਥਿਰ ਪ੍ਰਭੂ। ਹੁਕਮੀ ਹੁਕਮੁ = ਹੁਕਮ ਦੇ ਮਾਲਕ ਦਾ ਹੁਕਮ। ਸਾਚੀ = ਸਦਾ-ਥਿਰ ਰਹਿਣ ਵਾਲੀ। ਤੇ = ਤੋਂ। ਮਨਿ = ਮਨ ਵਿਚ। ਅੰਤਿ = ਅਖ਼ੀਰ ਵੇਲੇ। ਸਖਾਈ = ਸਾਥੀ। ਵਡਿਆਈ = ਆਦਰ ।੨। ਅਲਖ = ਹੇ ਅਦ੍ਰਿਸ਼ਟ! ਸਿਰੰਦਿਆ = ਹੇ ਸਿਰੰਦੇ! ਹੇ ਪੈਦਾ ਕਰਨ ਵਾਲੇ! ਵਾਦ = ਝਗੜੇ। ਦੁਇ ਰਾਹ = ਦੋ ਰਸਤੇ (ਭਗਤੀ ਤੇ ਮਾਇਆ) । ਹੁਕਮਿ = ਹੁਕਮ ਵਿਚ। ਸਬਾਏ = ਸਾਰੇ ਜੀਵ। ਸਿਰਿ = ਸਿਰ ਉਤੇ। ਸਿਞਾਪੈ = ਪਛਾਣਿਆ ਜਾਂਦਾ ਹੈ ।੩। ਸੋਹਹਿ = ਸੋਭਦੇ ਹਨ। ਦਰਵਾਰਿ = ਦਰਬਾਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ। ਅੰਮ੍ਰਿਤ ਬਾਣਿ = ਆਤਮਕ ਜੀਵਨ ਦੇਣ ਵਾਲੀ ਬਾਣੀ। ਰਸਨ = ਜੀਭ। ਰਸਾਇਆ = ਇਕ = ਸੁਰ। ਰਸਾਏ = ਇਕ = ਸੁਰ ਕਰ ਲੈਂਦੇ ਹਨ। ਨਾਮਿ = ਨਾਮ ਦੀ ਰਾਹੀਂ। ਤਿਸਾਏ = ਪਿਆਸੇ, ਤਿਹਾਏ। ਸਬਦਿ = ਸ਼ਬਦ ਦੀ ਰਾਹੀਂ। ਵਿਕਾਣੇ = ਪ੍ਰਭੂ = ਨਾਮ ਤੋਂ ਸਦਕੇ ਹੁੰਦੇ ਹਨ। ਪਾਰਸਿ ਪਰਸਿਐ = ਗੁਰੂ = ਪਾਰਸ ਨੂੰ ਛੋਹਣ ਨਾਲ। ਪਾਰਸੁ = ਇਕ ਪੱਥਰੀ ਜੋ ਸਭ ਧਾਤਾਂ ਨੂੰ ਸੋਨਾ ਕਰ ਸਕਣ ਵਾਲੀ ਮਿਥੀ ਗਈ ਹੈ। ਮਨਿ = ਮਨ ਵਿਚ। ਅਮਰਾ ਪਦੁ = ਉਹ ਆਤਮਕ ਅਵਸਥਾ ਜਿਥੇ ਆਤਮਕ ਮੌਤ ਨਹੀਂ ਪੋਂਹਦੀ। ਆਪੁ = ਆਪਾ = ਭਾਵ। ਵਾਪਾਰੀ = ਵਣਜਾਰੇ ।੪। ਭੂਖ ਪਿਆਸੋ = ਭੁੱਖਾ = ਪਿਆਸਾ। ਆਥਿ = ਮਾਇਆ। ਕਿਉ ਜਾਇਸਾ = ਕਿਉ ਜਾਇਸਾਂ, ਮੈਂ ਕਿਵੇਂ ਜਾ ਸਕਦਾ ਹਾਂ? ਪੂਛਉ = ਮੈਂ ਪੁੱਛਾਂਗਾ। ਜਾਇ = ਜਾ ਕੇ। ਧਿਆਇਸਾ = ਧਿਆਇਸਾਂ, ਮੈਂ ਸਿਮਰਾਂਗਾ। ਧਿਆਈ = ਮੈਂ ਧਿਆਵਾਂਗਾ। ਚਵਾਈ = ਮੈਂ ਉਚਾਰਾਂਗਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਨਦਿਨੁ = ਹਰ ਰੋਜ਼। ਵਖਾਣਾ = ਮੈਂ ਉਚਾਰਾਂਗਾ। ਕਰਣੀ ਕਾਰ = ਕਰਨ ਜੋਗ ਕੰਮ। ਧੁਰਹੁ = ਪਰਮਾਤਮਾ ਨੇ ਆਪਣੀ ਹਜ਼ੂਰੀ ਤੋਂ। ਆਪਿ = ਉਹ ਬੰਦਾ ਆਪ। ਮੁਆ = ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ। ਮਨੁ ਮਾਰੀ = ਮਨੁ ਮਾਰਿ, ਆਪਣੇ ਮਨ ਨੂੰ ਮਾਰ ਕੇ। ਮਹਾ ਰਸੁ = ਸਭ ਤੋਂ ਸ੍ਰੇਸ਼ਟ ਸੁਆਦ ਵਾਲਾ। ਨਾਮਿ = ਨਾਮਿ ਦੀ ਰਾਹੀਂ ।੫।
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Embed widget