ਪੜਚੋਲ ਕਰੋ
Advertisement
26 ਮਈ ਦਾ ਹੁਕਮਨਾਮਾ ਸਾਹਿਬ
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੧੧
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੧੧
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 13th Jeth (Samvat 554 Nanakshahi) 26-May-2022 Ang 611
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement