ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੪ ਜੇਠ (ਸੰਮਤ ੫੫੪ ਨਾਨਕਸ਼ਾਹੀ) ਅੰਗ ੫੧੮-੫੧੯



Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 14th Jeth (Samvat 554 Nanakshahi) 27-May-2022 Ang 518-519


 


 



ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ।੧। (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ।੨। (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ।੪।