ਪੜਚੋਲ ਕਰੋ

21 ਮਾਰਚ 2022 ਦਾ ਹੁੁਕਮਨਾਮਾ ਸਾਹਿਬ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੮ ਚੇਤ (ਸੰਮਤ ੫੫੪ ਨਾਨਕਸ਼ਾਹੀ) ਅੰਗ ੭੫੭-੭੫੮
 
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
 
ਅਰਥ: ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ॥੧॥ ਹੇ ਪ੍ਰਭੂ! ਤਾਂ ਤੇਰਾ ਦਰਸਨ ਕਰਨ ਵਾਸਤੇ- ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ॥੧॥ ਰਹਾਉ ॥ ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ॥੨॥ ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ॥੩॥ ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ॥੪॥ ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ॥੫॥ ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ॥੬॥ ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ॥੭॥ ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ॥੮॥ ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ॥੯॥ ਹੇ ਪ੍ਰਭੂ! ਜੇ ਮੇਰੀ ਪ੍ਰੀਤ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ॥੧੦॥ ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ॥੧੧॥ ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ॥੧੨॥ ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ॥੧੩॥ ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ॥੧੪॥ ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧੫॥ ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ ॥੧੬॥ ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ ॥੧੭॥ ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ ॥੧੮॥ ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ ॥੧੯॥ ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ ॥੨੦॥ ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ ॥੨੧॥ ਹੇ ਪ੍ਰਭੂ! (ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ ॥੨੨॥ ਹੇ ਪ੍ਰਭੂ! (ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ ॥੨੩॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ॥੨੪॥ ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ॥੨੫॥ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ ॥੨੬॥ ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ ॥੨੭॥ ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ ॥੨੮॥ ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ ॥੨੯॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ ॥੩੦॥ ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ॥੩੧॥ (ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ ॥੩੨॥੧॥
 
रागु सूही असटपदीआ महला ४ घरु २ ੴ सतिगुर प्रसादि ॥ कोई आणि मिलावै मेरा प्रीतमु पिआरा हउ तिसु पहि आपु वेचाई ॥१॥ दरसनु हरि देखण कै ताई ॥ क्रिपा करहि ता सतिगुरु मेलहि हरि हरि नामु धिआई ॥१॥ रहाउ ॥ जे सुखु देहि त तुझहि अराधी दुखि भी तुझै धिआई ॥२॥ जे भुख देहि त इत ही राजा दुख विचि सूख मनाई ॥३॥ तनु मनु काटि काटि सभु अरपी विचि अगनी आपु जलाई ॥४॥ पखा फेरी पाणी ढोवा जो देवहि सो खाई ॥५॥ नानकु गरीबु ढहि पइआ दुआरै हरि मेलि लैहु वडिआई ॥६॥ अखी काढि धरी चरणा तलि सभ धरती फिरि मत पाई ॥७॥ जे पासि बहालहि ता तुझहि अराधी जे मारि कढहि भी धिआई ॥८॥ जे लोकु सलाहे ता तेरी उपमा जे निंदै त छोडि न जाई ॥९॥ जे तुधु वलि रहै ता कोई किहु आखउ तुधु विसरिऐ मरि जाई ॥१०॥ वारि वारि जाई गुर ऊपरि पै पैरी संत मनाई ॥११॥ नानकु विचारा भइआ दिवाना हरि तउ दरसन कै ताई ॥१२॥ झखड़ु झागी मीहु वरसै भी गुरु देखण जाई ॥१३॥ समुंदु सागरु होवै बहु खारा गुरसिखु लंघि गुर पहि जाई ॥१४॥ जिउ प्राणी जल बिनु है मरता तिउ सिखु गुर बिनु मरि जाई ॥१५॥ जिउ धरती सोभ करे जलु बरसै तिउ सिखु गुर मिलि बिगसाई ॥१६॥ सेवक का होइ सेवकु वरता करि करि बिनउ बुलाई ॥१७॥ नानक की बेनंती हरि पहि गुर मिलि गुर सुखु पाई ॥१८॥ तू आपे गुरु चेला है आपे गुर विचु दे तुझहि धिआई ॥१९॥ जो तुधु सेवहि सो तूहै होवहि तुधु सेवक पैज रखाई ॥२०॥ भंडार भरे भगती हरि तेरे जिसु भावै तिसु देवाई ॥२१॥ जिसु तूं देहि सोई जनु पाए होर निहफल सभ चतुराई ॥२२॥ सिमरि सिमरि सिमरि गुरु अपुना सोइआ मनु जागाई ॥२३॥ इकु दानु मंगै नानकु वेचारा हरि दासनि दासु कराई ॥२४॥ जे गुरु झिड़के त मीठा लागै जे बखसे त गुर वडिआई ॥२५॥ गुरमुखि बोलहि सो थाइ पाए मनमुखि किछु थाइ न पाई ॥२६॥ पाला ककरु वरफ वरसै गुरसिखु गुर देखण जाई ॥२७॥ सभु दिनसु रैणि देखउ गुरु अपुना विचि अखी गुर पैर धराई ॥२८॥ अनेक उपाव करी गुर कारणि गुर भावै सो थाइ पाई ॥२९॥ रैणि दिनसु गुर चरण अराधी दइआ करहु मेरे साई ॥३०॥ नानक का जीउ पिंडु गुरू है गुर मिलि त्रिपति अघाई ॥३१॥ नानक का प्रभु पूरि रहिओ है जत कत तत गोसाई ॥३२॥१॥
 
अर्थ: राग सूही, घर २ में गुरू रामदास जी की आठ-बंदों वाली बाणी। अकाल पुरख एक है और सतिगुरू की कृपा द्वारा मिलता है। हे भाई! अगर कोई (सज्जन) मेरा प्रीतम लिया कर मुझे मिला दे, तो मैं उसके आगे अपना आप बेच दिया ॥१॥ हे प्रभू! तो तेरा दर्श़न करने के लिए- अगर तूँ (मेरे ऊपर) मेहर करें, (मुझे) गुरू मिला दें, मैं सदा तेरा नाम सिमरता रहूँगा ॥१॥ रहाउ ॥ हे प्रभू! (मेहर कर) अगर तूँ मुझे सुख दें तो मैं तुझे ही सिमरता रहूँ, दुख में भी मैं तेरी ही अराधना करता रहूँ ॥२॥ हे प्रभू! अगर तूँ मुझे भुखा रखें, तो मैं इस भुख में भी राज़ी रहूँगा, दुखों में मैं सुख प्रतीत करूँगा (तेरी यह मेहर जरूर हो जाए कि मुझे तेरा दर्श़न हो जाए) ॥३॥ हे प्रभू! (तेरा दर्श़न करने की खातिर अगर ज़रूरत पड़े तो) मैं अपना शरीर अपना मन काट काट कर सारा भेंटा कर दूंगा, आग में अपने आप को जला (भी) दूंगा ॥४॥ हे प्रभू! (तेरे दीदार की खातिर, तेरी संगतों को) मैं पंखा झलूँगा, पानी लेकर आऊँगा, जो कुछ तूँ मुझे (खाने के लिए) देगा वही (ख़ुश हो कर) खा लूँगा ॥५॥ हे प्रभू! (तेरा दास) गरीब नानक तेरे द्वार पर आ गिरा है, मुझे अपने चरणों में जोड़ लो, तेरा यह उपकार होगा ॥६॥ हे प्रभू! (अगर जरूरत पड़े तो) मैं अपनी आँखें निकाल कर (गुरू के) पैरों में रख दिया, मैं सारी धरती पर ख़ोज करा कि शायद कहीं गुरू मिल जाए ॥७॥ हे प्रभू! अगर तूँ मुझे अपने पास बैठा लें, तो तुझे अराधता रहूँ, अगर तूँ मुझे (धक्के) मार कर (अपने द्वार से) निकाल दें, तो भी मैं तेरा ही ध्यान धरता रहूँगा ॥८॥ हे प्रभू! अगर जगत मुझे अच्छा कहेगा, तो (असल में) यह तेरी ही प्रशंसा होगी, अगर (तेरी सिफ़त-सलाह करने पर) दुनिया मेरी निंदा करेगी, तो भी मैं (तुझे) छोड़ कर नहीं जाऊँगा ॥९॥ हे प्रभू! अगर मेरी प्रीत तेरी तरफ़ बनी रहे, तो चाहे कोई कुछ भी मुझे कही जाए। परन्तु, तेरे भूलने पर, हे प्रभू! मैं आत्मिक मौत मर जाऊँगा ॥१०॥ हे प्रभू! (तेरा दर्श़न करने की खातिर) मैं गुरू से कुर्बान कुर्बान जाऊँगा, मैं संत-गुरू की चरणी पड़ कर उसको प्रसन्न करूँगा ॥११॥ हे हरी! तेरा दर्श़न करने की खातिर (तेरा दास) विचारा नानक कमला हुआ फिरता है ॥१२॥ हे प्रभू! (तेरा मिलाप प्राप्त करने की खातिर) मैं गुरू का दर्श़न करने के लिए झक्कड़-तूफान (अपने सिर पर) झलने को भी तैयार हूँ, अगर बारिश पड़ने लग जाए तो भी (बारिश पड़ते हुए ही) मैं गुरू को देखने के लिए जाने को तैयार हूँ ॥१३॥ हे भाई! खारा समुँद्र भी पार करना पड़े, तो भी उस को पार करके गुरू का सिक्ख गुरू के पास पहुँचता है ॥१४॥ जैसे प्राणी पानी ना मिलने पर मरने लग जाता है, वैसे सिक्ख गुरू को मिलने के बिना अपनी आत्मिक मौत आ गई समझता है ॥१५॥ जैसे जब बारिश पड़ती है तो धरती सुंदर लगने लग पड़ती है, वैसे सिक्ख गुरू को मिल कर प्रसन्न होता है ॥१६॥ हे भाई! मैं गुरू के सेवक का सेवक बन कर उस की कार करने को तैयार हूँ मैं उसको प्रार्थना कर कर के (ख़ुशी से) निमंत्रित करूँगा ॥१७॥ नानक की परमात्मा पास बेनती है (-हे प्रभू! मुझे गुरू मिला) गुरू को मिल कर मुझे बड़ा आनंद प्राप्त होता है ॥१८॥ हे प्रभू! तूँ आप ही गुरू हैं, तूँ आप ही सिक्ख हैं। मैं गुरू के द्वारा तुझे ही सिमरता हूँ ॥१९॥ हे प्रभू! जो मनुष्य तेरी सेवा-भगती करते हैं, वह तेरा ही रूप बन जाते हैं। तूँ अपने सेवकों की इज्ज़त (सदा) रखता आया हैं ॥२०॥ हे हरी! तेरे पास तेरी भगती के ख़ज़ाने भरे पड़े हैं। जिस को तेरी रज़ा होती है उसको तूँ (गुरू के द्वारा यह ख़ज़ाना) दिलाता हैं ॥२१॥ हे प्रभू! (तेरी भगती का ख़ज़ाना प्राप्त करने के लिए) प्रत्येक समझ-चतुराई व्यर्थ है। वही मनुष्य (यह ख़ज़ाना) हासिल करता है जिस को तूँ आप देता हैं ॥२२॥ हे प्रभू! (तेरी मेहर से) मैं अपने गुरू को दुबारा दुबारा याद करके (माया के मोह की नींद में) सोए हुए अपने मन को जगाता रहता हूँ ॥२३॥ हे प्रभू! (तेरे द्वार से तेरा) गरीब (दास) नानक एक दान माँगता है-(मेहर कर) मुझे अपने दासों का दास बनाई रख ॥२४॥ अगर गुरू (मुझे मेरी किसी भुल के कारण) झिड़क दे, तो उसकी वह झिड़क मुझे प्यारी लगती है। अगर गुरू मेरे ऊपर मेहर की निगाह करता है, तो यह गुरू का उपकार है (मेरे में कोई गुण नहीं) ॥२५॥ गुरू के सनमुख रहने वाले मनुष्य जो बचन कहते हैं, गुरू उनको परवान करता है। अपने मन के पीछे चलने वालों का कहना परवान नहीं होता ॥२६॥ ठंड हो, कोहरा पड़े, बर्फ़ पड़े, फिर भी गुरू का सिक्ख गुरू का दर्श़न करने जाता है ॥२७॥ मैं भी दिन रात हर समय अपने गुरू का दर्श़न करता रहता हूँ। गुरू के चरणों को अपनी आँखों में वसाई रखता हूँ ॥२८॥ अगर मैं गुरू (को प्रसन्न करने) के लिए अनेकों ही यत्न करता रहूँ वही यत्न कबूल होता है, जो गुरू को पसंद आता है ॥२९॥ हे मेरे खसम-प्रभू! (मेरे ऊपर) मेहर कर, मैं दिन रात हर समय गुरू के चरणों का ध्यान धरता रहूँ ॥३०॥ नानक की जिंद गुरू के हवाले है, नानक का शरीर गुरू के चरणों में है। गुरू को मिल कर मैं तृप्त हो जाता हूँ, रज़ जाता हूँ (माया की भूख नहीं रह जाती) ॥३१॥ (गुरू की कृपा से यह समझ आती है कि) नानक का प्रभू सृष्टि का खसम हर जगह व्यापक हो रहा है ॥३२॥१॥
 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Advertisement
ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ
12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ
Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 
Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 
Embed widget