Ajj da hukamnama sahib : ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੭ ਚੇਤ (ਸੰਮਤ ੫੫੪ ਨਾਨਕਸ਼ਾਹੀ) ਅੰਗ ੬੭੫



Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 07th Chet (Samvat 554 Nanakshahi) 20-March-2022 Ang 675

 



ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥



ਪਦਅਰਥ :- ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥

 



ਅਰਥ :- ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ, ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

 



धनासरी महला ५ ॥ मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥



अर्थ :- हे भाई! (उस गुरू की कृपा से) मेरा परमात्मा के साथ प्यार बन गया है, वह गुरू मेरा भी सदा के लिए मददगार बन गया है, जिस गुरू ने (श़रण आए प्रत्येक मनुष्य​ का) बोदी वाला तारा ही सदा काट दिया है (जो गुरू प्रत्येक श़रण आए मनुष्य के दुखों की जड़ ही काट देता है) ॥१॥ रहाउ ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना कर उनका सारा दुख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुँह काले करता है ॥१॥ सदा कायम रहने वाला मालिक (अपने सेवकों का आप) रक्षक बनता है, उनको अपने गले से लगा कर रखता है। हे नानक जी! परमात्मा के सेवक परमात्मा के गुण गा गा कर, और, सदा आत्मिक आनंद मान कर (दुखों क्लेशों से) निडर हो जाते हैं ॥२॥१७॥