SGPC Election: ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ
SGPC Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
SGPC Election: ਭਲਕੇ 8 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਹੈ। ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹਨ। ਇੱਕ ਵਾਰ ਮੁੜ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਹੈ ਕਿ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਵਨ ਟੂ ਵਨ ਮੀਟਿੰਗਾਂ ਵਿੱਚ ਹਰਜਿੰਦਰ ਸਿੰਘ ਧਾਮੀ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਐਡਵੋਕੇਟ ਧਾਮੀ ਸਾਡੀ ਪਸੰਦ ਬਣੇ ਰਹਿਣਗੇ।
ਕਮੇਟੀ ਦੇ ਪ੍ਰਧਾਨ ਲਈ ਹਰਜਿੰਦਰ ਸਿੰਘ ਧਾਮੀ ਦਾ ਨਾਮ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਧਾਮੀ ਨੇ ਟਵੀਟ ਕਰਕੇ ਕਿਹਾ ਕਿ -
ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ।
ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ 'ਤੇ ਧੰਨਵਾਦ ਕਰਦਾ ਹਾਂ।
ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।
https://twitter.com/SGPCPresident/status/1721771241408020622
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial