ਪੜਚੋਲ ਕਰੋ

Guru Amar Das Ji : ਸਿੱਖਾਂ ਦੇ ਤੀਜੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ, ਧਾਰਮਿਕ ਸੇਧ ਦੇਣ ਦੇ ਨਾਲ ਹੀ ਕੀਤੇ ਕਈ ਸਮਾਜਿਕ ਸੁਧਾਰ

know about Guru Amar Das: ਸ਼੍ਰੀ ਗੁਰੂ ਅਮਰਦਾਸ ਜੀ ਦਾ ਜਨਮ 5 ਅਪ੍ਰੈਲ, 1479 ਨੂੰ ਅੰਮ੍ਰਿਤਸਰ ਦੇ ਬਸਰਕਾ ਪਿੰਡ ਵਿੱਚ, ਪਿਤਾ ਤੇਜ ਭਾਣ ਭੱਲਾ ਜੀ ਤੇ ਮਾਤਾ ਬਖਤ ਕੌਰ ਜੀ ਦੀ ਕੁੱਖੋਂ ਹੋਇਆ। ਆਪ ਜੀ ਦਾ ਪਰਿਵਾਰ ਇੱਕ ਹਿੰਦੂ ਧਰਮ ਨੂੰ ਮੰਨਣ ਵਾਲਾ ਸੀ।

All you need to know about Guru Amar Das: ਸ਼੍ਰੀ ਗੁਰੂ ਅਮਰਦਾਸ ਜੀ (Guru Amar Das Ji) ਸਿੱਖਾਂ ਦੇ ਤੀਜੇ ਗੁਰੂ ਸਨ। ਸ਼੍ਰੀ ਗੁਰੂ ਅੰਗਦ ਦੇਵ ਜੀ (Sri Guru Angad Dev Ji) ਤੋਂ ਬਾਅਦ ਆਪ ਜੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਜੀਵਨ ਦਰਸ਼ਨ ਤੇ ਉਨ੍ਹਾਂ ਦੀ ਧਾਰਮਿਕ ਵਿਚਾਰਧਾਰਾ ਨੂੰ ਅੱਗੇ ਤੋਰਿਆ। ਆਪ ਜੀ ਨੇ ਜਾਤ-ਪਾਤ ਦੇ ਭੇਦਭਾਵ ਨੂੰ ਮਿਟਾਉਣ ਲਈ ਲੰਗਰ ਸੇਵਾ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ।

ਸ਼੍ਰੀ ਗੁਰੂ ਅਮਰਦਾਸ ਜੀ ਦਾ ਜਨਮ 5 ਅਪ੍ਰੈਲ, 1479 ਨੂੰ ਅੰਮ੍ਰਿਤਸਰ ਦੇ ਬਸਰਕਾ ਪਿੰਡ ਵਿੱਚ, ਪਿਤਾ ਤੇਜ ਭਾਣ ਭੱਲਾ ਜੀ ਤੇ ਮਾਤਾ ਬਖਤ ਕੌਰ ਜੀ ਦੀ ਕੁੱਖੋਂ ਹੋਇਆ। ਆਪ ਜੀ ਦਾ ਪਰਿਵਾਰ ਇੱਕ ਹਿੰਦੂ ਧਰਮ ਨੂੰ ਮੰਨਣ ਵਾਲਾ ਸੀ। ਆਪ ਜੀ ਹਰ ਸਾਲ ਪੈਦਲ ਹਰਿਦਆਰ ਜਾਇਆ ਕਰਦੇ ਸੀ। ਆਪ ਜੀ ਨੇ 21 ਵਾਰ ਪੈਦਲ ਹਰਿਦੁਆਰ ਦੀ ਯਾਤਰਾ ਕੀਤੀ ਸੀ।

ਸ਼੍ਰੀ ਗੁਰੂ ਅਮਰਦਾਸ ਜੀ ਨੇ ਸਤੀ ਪ੍ਰਥਾ ਦਾ ਵਿਰੋਧ ਕੀਤਾ ਤੇ ਆਪਣੇ ਅਨੁਯਾਈਆਂ ਨੂੰ ਇਸ ਪ੍ਰਥਾ ਦੀ ਪਾਲਣਾ ਕਰਨ ਤੋਂ ਵਰਜਿਆ। ਔਰਤਾਂ ਨੂੰ ਪਰਦਾ ਪ੍ਰਥਾ ਤਿਆਗਣ ਲਈ ਕਿਹਾ। ਆਪ ਜੀ ਨੇ ਹਿੰਦੂ ਸਮਾਜ ਵਿੱਚ ਪੈਦਾ ਹੋਈਆਂ ਬੁਰਾਈਆਂ ਤੋਂ ਲੋਕਾਂ ਨੂੰ ਮੁਕਤ ਕਰਵਾਇਆ। ਆਪ ਜੀ ਅੰਤਰ-ਜਾਤੀ ਵਿਆਹਾਂ ਨੂੰ ਵਧਾਵਾ ਦਿੱਤਾ। ਸ਼੍ਰੀ ਗੁਰੂ ਅਮਰਦਾਸ ਜੀ ਦਾ ਵਿਵਾਹ ਮਾਤਾ ਮਨਸਾ ਦੇਵੀ ਜੀ ਦੇ ਨਾਲ ਹੋਇਆ। ਗੁਰੂ ਜੀ ਤੇ ਮਾਤਾ ਮਨਸਾ ਦੇਵੀ ਜੀ ਦੇ ਚਾਰ ਬੱਚੇ ਸੀ।

ਸ਼੍ਰੀ ਗੁਰੂ ਅਮਰਦਾਸ ਜੀ ਨੇ ਵਹਿਮਾਂ-ਭਰਮਾਂ ਤੇ ਕਰਮਕਾਂਡਾਂ ਵਿੱਚ ਫਸੇ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦਾ ਯਤਨ ਕੀਤਾ। ਉਨ੍ਹਾਂ ਲੋਕਾਂ ਨੂੰ ਬੜੀ ਸਰਲ ਭਾਸ਼ਾ ਵਿੱਚ ਸਮਝਾਇਆ ਕਿ ਸਾਰੇ ਮਨੁੱਖ ਉਸ ਪ੍ਰਮਾਤਮਾ ਦੇ ਬੱਚੇ ਹਨ, ਫਿਰ ਪ੍ਰਮਾਤਮਾ ਆਪਣੇ ਬੱਚਿਆਂ ਵਿੱਚ ਭੇਦ ਕਿਵੇਂ ਕਰ ਸਕਦਾ ਹੈ। ਸਾਰੇ ਆਪਸ ਵਿੱਚ ਇੱਕ ਦੂਜੇ ਦੇ ਭਰਾ ਹਨ। ਗੁਰੂ ਜੀ ਨੇ ਇਹ ਸਾਰੀਆਂ ਗੱਲਾਂ ਸਿਰਫ਼ ਆਪਣੇ ਉਪਦੇਸ਼ਾਂ ਵਿੱਚ ਹੀ ਨਹੀਂ ਦੱਸੀਆਂ, ਸਗੋਂ ਇਨ੍ਹਾਂ ਨੂੰ ਜ਼ਮੀਨ ‘ਤੇ ਅਮਲ ਵਿੱਚ ਲਿਆ ਕੇ ਸਮਾਜਿਕ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ।

ਗੁਰੂ ਜੀ ਨੇ ਛੂਤ-ਛਾਤ ਵਰਗੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਲੰਗਰ ਪ੍ਰਥਾ ਉੱਪਰ ਜ਼ੋਰ ਦਿੱਤਾ। ਜਿੱਥੇ ਸਾਰੀਆਂ ਜਾਤਾਂ ਦੇ ਲੋਕ ਇਕੱਠੇ ਬੈਠ ਕੇ ਪ੍ਰਸ਼ਾਦਾ ਛਕਦੇ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤੀ ਗਈ ਇਹ ਲੰਗਰ ਸੇਵਾ ਅੱਜ ਵੀ ਜਾਰੀ ਹੈ। ਸਾਧ-ਸੰਗਤ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਗੁਰੂ ਜੀ ਨੇ ਜਾਤ-ਪਾਤ ਦੇ ਭੇਦ ਨੂੰ ਦੂਰ ਕਰਨ ਲਈ ਸਮੂਹਿਕ ਅਰਦਾਸ ਸ਼ੁਰੂ ਕਰਵਾਈ ਜਿੱਥੇ ਸਾਰੇ ਧਰਮਾਂ ਤੇ ਜਾਤਾਂ ਦੇ ਲੋਕ ਇਕੱਠੇ ਹੋ ਕੇ ਪ੍ਰਭੂ ਦੀ ਭਗਤੀ ਕਰਦੇ ਸਨ।

ਸ਼੍ਰੀ ਗੁਰੂ ਅਮਰਦਾਸ ਜੀ ਸ਼ੁਰੂ ਵਿੱਚ ਹਿੰਦੂ ਧਰਮ ਦੇ ਅਨੂਯਾਯੀ ਸਨ। ਆਪ ਜੀ ਖੇਤੀ ਤੇ ਵਪਾਰ ਕਰਕੇ ਆਪਣਾ ਜੀਵਨ ਬਤੀਤ ਕਰਦੇ ਸਨ। ਇੱਕ ਵਾਰ ਆਪ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਸੁਣੀ। ਇਹ ਸੁਣ ਕੇ ਆਪ ਜੀ ਇੰਨੇ ਪ੍ਰਭਾਵਿਤ ਹੋਏ ਕਿ ਉਹ ਸਿੱਖ ਧਰਮ ਦੇ ਦੂਜੇ ਗੁਰੂ ਅੰਗਦ ਦੇਵ ਜੀ ਨੂੰ ਮਿਲਣ ਪਹੁੰਚੇ ਤੇ ਉਨ੍ਹਾਂ ਦੇ ਚੇਲੇ ਬਣ ਗਏ। ਗੁਰੂ ਅੰਗਦ ਦੇਵ ਜੀ ਨੇ ਆਪ ਜੀ ਨੂੰ ਆਪਣੇ ਅੰਤਮ ਸਮੇਂ ਵਿੱਚ 1552 ਈ. ਵਿੱਚ ਗੁਰਪਦ ਪ੍ਰਦਾਨ ਕੀਤਾ। 

ਗੁਰੂ ਸਾਹਿਬ ਨੇ ਨੇ 869 ਸ਼ਬਦ ਲਿਖੇ। ਗੁਰੂ ਅਮਰਦਾਸ ਜੀ ਦੀ ਬਾਣੀ 17 ਰਾਗਾਂ ਵਿੱਚ ਸੀ। ਸ਼੍ਰੀ ਗੁਰੂ ਨਾਨਕ ਸਾਹਿਬ ਦੇ 19 ਰਾਗਾਂ ਵਿੱਚੋਂ ਦੋ ਰਾਗ ਤਿਲੰਗ ਤੇ ਰਾਗ ਤੁਖਾਰੀ ਛੱਡ ਕੇ ਉਨ੍ਹਾਂ ਦੀਆਂ ਪ੍ਰਸਿੱਧ ਰਚਨਾਵਾਂ ਵਿੱਚੋਂ ਅਨੰਦੁ ਸਾਹਿਬ, ਚਾਰ ਵਾਰਾਂ, ਪੱਟੀ ਆਸਾ, ਅਲਿਹਨੀਆਂ ਆਦਿ ਉਨ੍ਹਾਂ ਦੀ ਬਾਣੀ ਦੇ ਕੁਝ ਸ਼ਬਦ ਬਾਬਾ ਫਰੀਦ ਦੇ ਸ਼ਲੋਕਾਂ ਵਿੱਚ ਆਏ ਹਨ। ਅਨੰਦੁ ਸਾਹਿਬ ਨਿਤਨੇਮ ਤੇ ਹਰ ਖੁਸ਼ੀ ਗਮੀ ਵਿੱਚ ਇਸ ਦਾ ਪਾਠ ਕਰਕੇ ਅਰਦਾਸ ਕੀਤੀ ਜਾਂਦੀ ਹੈ ਜਿਸ ਦਾ ਮਤਲਬ ਮਰਨੇ ਪਿਛੋਂ  ਰੋਣ-ਧੋਣ ਨਾਲੋਂ ਪਾਠ-ਕੀਰਤਨ ਕਰਕੇ ਮ੍ਰਿਤਕ ਲਈ ਸਚ ਖੰਡ ਦਾ ਰਸਤਾ ਤਿਆਰ ਕਰਨਾ ਚਾਹੀਦਾ ਹੈ। ਹਰ ਖੁਸ਼ੀ ਗਮੀ ਵਿੱਚ ਖੁਸ਼ ਰਹੋ ਤੇ ਅਕਾਲ ਪੁਰਖ ਦਾ ਧੰਨਵਾਦ ਕਰੋ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget