ਪੜਚੋਲ ਕਰੋ

History of Guru Har Rai : ਸਿੱਖਾਂ ਦੇ 7ਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ, ਜਾਣੋ ਜੀਵਨ ਤੇ ਇਤਿਹਾਸ

Guru Har Rai Ji: ਸ੍ਰੀ ਗੁਰੂ ਹਰਿਰਾਇ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ, 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ।

All you need to know about Guru Har Rai Ji: ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ। ਉਨ੍ਹਾਂ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ, 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ, ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਤੇ ਸਦਾ ਉਨ੍ਹਾਂ ਦੀ ਹਜ਼ੂਰੀ ਵਿੱਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਤੇ ਸ਼ਾਂਤ ਰਹਿਣ ਵਾਲੇ ਸਨ।

ਆਪ ਜੀ ਦਾ ਵਿਆਹ ਅਨੂਪ ਨਗਰ, ਬੁਲੰਦ ਸ਼ਹਿਰ, ਯੂਪੀ ਦੇ ਨਿਵਾਸੀ ਦਾਇਆ ਰਾਮ ਦੀ ਸਪੁਤਰੀ ਮਾਤਾ ਸੁਲੱਖਣੀ ਜੀ ਨਾਲ ਜੂਨ 1640 ਵਿੱਚ ਹੋਇਆ ਜਿਨ੍ਹਾਂ ਕੁਖੋਂ ਦੋ ਪੁੱਤਰਾਂ ਆਰਾਮ ਰਾਇ, ਹਰਕ੍ਰਿਸ਼ਨ ਜੀ ਤੇ ਤੇ ਇੱਕ ਧੀ ਬੀਬੀ ਅਨੂਪ ਕੌਰ ਨੇ ਜਨਮ ਲਿਆ। 

ਜਦੋਂ ਛੇਵੇਂ ਪਾਤਸ਼ਾਹ ਨੂੰ ਲੱਗਾ ਕਿ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਦਾ ਵਕਤ ਆ ਚੁੱਕਾ ਹੈ ਤਾਂ ਗੁਰੂ ਹਰ ਰਾਇ ਸਾਹਿਬ ਦੀ ਹਰ ਪੱਖੋਂ ਕਾਬਲੀਅਤ ਜਾਣ ਕੇ, ਭਾਈ ਦਰਗਾਹ ਮੱਲ ਜੀ ਕੋਲੋਂ ਰਸਮ ਅਦਾ ਕਰਵਾ ਕੇ 3 ਮਾਰਚ 1644 ਗੁਰਗੱਦੀ ਦੀ ਪਾਤਸ਼ਾਹੀ ਗੁਰੂ ਹਰ ਰਾਇ ਸਾਹਿਬ ਨੂੰ ਸੌਂਪ ਦਿੱਤੀ। ਉਸ ਵੇਲੇ ਉਹ ਸਿਰਫ 14 ਸਾਲ ਦੇ ਸਨ। ਆਪ ਜੀ ਨੇ ਗੁਰਗੱਦੀ ਤੇ ਬੈਠਦਿਆਂ ਸਾਰ ਧਰਮ ਪ੍ਰਚਾਰ ਦੀ ਲਹਿਰ ਜਾਰੀ ਰੱਖਦਿਆਂ ਕਿਰਤ ਕਰਨਾ, ਵੰਡ ਕੇ ਛਕਣਾ, ਸਿਮਰਨ ਤੇ ਸੇਵਾ ਕਰਨ ਲਈ ਸਿੱਖਾਂ ਨੂੰ ਉਤਸਾਹਿਤ ਕੀਤਾ।

ਆਪ ਜੀ ਨੇ ਦਵਾਖਾਨੇ ਵਿੱਚ ਅਮੀਰ ਗਰੀਬ ਇਲਾਜ ਕਰਵਾਇਆ ਕਰਦੇ ਸਨ। ਜਦੋਂ ਜਹਾਂਗੀਰ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ ਤੇ ਕਿਧਰੇ ਵੀ ਇਲਾਜ ਨਾ ਹੋਇਆ ਤਾਂ ਗੁਰੂ ਸਾਹਿਬ ਜੀ ਦੇ ਦਵਾਖਾਨੇ ਤੋਂ ਦਵਾਈ ਮੰਗਵਾਈ ਗਈ ਜਿਸ ਨਾਲ ਉਹ ਤੰਦਰੁਸਤ ਹੋ ਗਿਆ। ਆਪ ਜੀ ਕੋਲ ਤਿਆਰ-ਬਰ-ਤਿਆਰ 2200 ਸਵਾਰ ਰਹਿੰਦੇ ਪਰ ਆਪ ਨੂੰ ਕੋਈ ਜੰਗ ਨਹੀਂ ਕਰਨੀ ਪਈ।

ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿਚ ਗੋਇੰਦਵਾਲ ਵਿਖੇ ਪਹੁੰਚਿਆ ਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ। ਸੰਨ 1661 ਈ: ਵਿੱਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ। ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਤੇ ਅੱਠਵੇਂ ਗੁਰੂ ਪ੍ਰਗਟ ਕੀਤੇ।

ਆਪ ਜੀ ਨੇ ਪ੍ਰਚਾਰ ਦੇ ਕੰਮ ਨੂੰ ਢਿੱਲਾ ਨਹੀਂ ਪੈਣ ਦਿੱਤਾ। ਕਈ ਨਵੇਂ ਪ੍ਰਚਾਰਕ ਦੂਰ-ਦੁਰਾਡੇ ਮੁਲਕ ਵਿੱਚ ਭੇਜੇ ਗਏ। ਗੁਰੂ ਸਾਹਿਬ ਨੇ ਖੁਦ ਵੀ ਆਪਣੀ ਗੁਰਿਆਈ ਕਾਲ 1644-61 ਦੌਰਾਨ ਕੀਰਤਪੁਰ ਤੋਂ ਬਾਹਰ ਜਾ ਕੇ ਸਿੱਖੀ ਪ੍ਰਚਾਰ ਕੀਤਾ। ਹਾਲਾਂਕਿ ਇਨ੍ਹਾਂ ਪ੍ਰਚਾਰਕ  ਦੌਰਿਆਂ ਬਾਰੇ ਇਤਿਹਾਸਕਾਰਾਂ ਵਿੱਚ ਕਾਫੀ ਮਤਭੇਦ ਹਨ।

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿੱਚ ਉਹ ਜੋਤੀ ਜੋਤ ਸਮਾ ਗਏ। ਉਨ੍ਹਾਂ ਦਾ ਸਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget